ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਦਿਵਸ ਬਾਜਵਾ ਕਲੋਨੀ ਵਿਖੇ ਮਨਾਇਆ ਗਿਆ ।
ਗੁਰਦਾਸਪੁਰ ਸੁਸ਼ੀਲ ਬਰਨਾਲਾ-:
ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮਿਤੀ 15 ਸਤੰਬਰ ਨੂੰ ਬਾਜਵਾ ਕਲੌਨੀ (ਭੱਠਾ ਕਲੌਨੀ) ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ ਗਿਆ ,ਜਿਸ ਵਿਚ ਸ੍ਰੀ ਰਹਿਰਾਸਿ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਸਮਾਗਮ ਕੀਤਾ ਗਿਆ, ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਭਾਈ ਗੁਰਨਾਮ ਸਿੰਘ ਪ੍ਰਚਾਰਕ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਇਤਿਹਾਸ ਨਾਲ ਸਬੰਧਤ ਤੇ ਗੁਰਬਾਣੀ ਨਾਲ ਸਬੰਧਿਤ ਵਿਚਾਰਾਂ ਕਰਕੇ ਸ੍ਰੀ ਗੁਰੂ ਅੰਗਦ ਦੇਵ ਦੇਵ ਜੀ ਦੇ ਜੀਵਨ ਫਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਢਾਡੀ ਜੱਥਾ ਗਿਆਨੀ ਜਰਨੈਲ ਸਿੰਘ ਖੁੰਡਾ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਿੱਖ ਸੰਗਤਾਂ ਨੂੰ ਭਾਈ ਗੁਰਨਾਮ ਸਿੰਘ ਪ੍ਰਚਾਰਕ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਲਕਾ ਗੁਰਦਾਸਪੁਰ ਦਾ ਮੁੱਖ ਸਮਾਗਮ ਪਿੰਡ ਸਾਧੂ ਚੱਕ ਵਿਖੇ ਮਿਤੀ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ, ਇਹਨਾਂ ਸਮਾਗਮਾ ਵਿਚ ਵੀ ਸਿਖ ਸੰਗਤਾਂ ਪਰਿਵਾਰਾਂ ਸਮੇਤ ਹਾਜਰੀ ਭਰਨ । ਇਸ ਮੌਕੇ ਗਿਆਨੀ ਗੁਰਮੁਖ ਸਿੰਘ ਹੈਡਗ੍ਰੰਥੀ ਗੁਰਦੁਆਰਾ ਸਾਹਿਬ ਤੇ ਸਮੂਹ ਪ੍ਰਬੰਧਕ ਕਮੇਟੀ ਹਾਜ਼ਰ ਸੀ।