ਭਾਜਪਾ ਦੇ ਸੀਨੀਅਰ ਆਗੂ ਅਤੇ ਉਦਯੋਗਪਤੀ ਸ਼੍ਰੀ ਇੰਦਰ ਸੇਖੜੀ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਆਪਣੇ ਦਫਤਰ ਵਿੱਚ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਦੇ ਭਵਿੱਖ ਬਾਰੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ। ਇਸ ਬ੍ਰੀਫਿੰਗ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੀ ਨਰੇਸ਼ ਸਨਨ, ਸ਼੍ਰੀ ਰਵਿੰਦਰ ਸੋਨੀ, ਸ਼੍ਰੀ ਵਿਨੋਦ ਦੁੱਗਲ, ਸ਼੍ਰੀ ਭਾਵੇਸ਼ ਮੌਜੂਦ ਸਨ।