ਪਿੰਡ ਮੁਸਤਫਾਬਾਦ ਜੱਟਾਂ ਵਿਖੇ ਮਿਤੀ 22, ਅਕਤੂਬਰ ਨੂੰ ਗੁਰਮਤਿ ਸਮਾਗਮ ਕੀਤਾ ਗਿਆ ।
ਗੁਰਦਾਸਪੁਰ ਸੁਸ਼ੀਲ ਬਰਨਾਲਾ -:
ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਮਿਤੀ 22, ਅਕਤੂਬਰ ਨੂੰ ਗੁਰਮਤਿ ਸਮਾਗਮ ਕੀਤਾ ਗਿਆ ਜਿਸ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਗਲਾ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਕਥਾ ਦੇ ਨਾਲ ਨਾਲ ਸਾਕਾ ਪੰਜਾ ਸਾਹਿਬ ਦਾ ਇਤਿਹਾਸ
ਸਿਖ ਸੰਗਤਾਂ ਨਾਲ ਸਾਂਝਾ ਕੀਤਾ। ਭਾਈ ਗੁਰਨਾਮ ਸਿੰਘ ਨੇ ਕਿਹਾ ਕਿ ਮਿਤੀ 26 ਅਤੇ 27 ਅਕਤੂਬਰ ਨੂੰ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਅੰਮ੍ਰਿਤਸਰ ਵਿਖੇ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਪਹੁੰਚਣ ਦੀ ਸਿਖ ਸੰਗਤਾਂ ਨੂੰ ਅਪੀਲ ਕੀਤੀ। ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਲਬਾਗ ਸਿੰਘ,ਕੁਲਜੀਤ ਸਿੰਘ, ਸੁਖਵਿੰਦਰ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।