ਗੁਰਦਾਸਪੁਰ ਸੁਸ਼ੀਲ ਬਰਨਾਲਾ -:
ਸਾਕਾ ਪੰਜਾ ਦੀ ਸ਼ਤਾਬਦੀ ਨੂੰ ਸਮਰਪਿਤ ਮਾਨਯੋਗ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ ਹਰਜਿੰਦਰ ਸਿੰਘ ਧਾਮੀ ਜੀ ਦੀ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਧਰਮ ਪ੍ਰਚਾਰ ਦੇ ਸਕੱਤਰ ਸ ਬਲਵਿਦਰ ਸਿੰਘ ਕਾਹਲਵਾਂ ਜੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਹਲਕਾ ਗੁਰਦਾਸਪੁਰ ਦੇ ਸਕੂਲ ਅਕਾਲ ਅਕੈਡਮੀ ਤਿਬੜ ਵਿਖੇ ਸੁੰਦਰ ਦਸਤਾਰ/ਦੁਮਾਲਾ ਸਜਾਉ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ੫੦ ਵਿਦਿਆਰਥੀਆਂ ਨੇ ਭਾਗ ਲਿਆ। ਇਹ ਪ੍ਰਤੀਯੋਗਤਾ ਹਲਕੇ ਦੇ ਵਖ ਵਖ ਸਕੂਲਾਂ ਵਿਚ ਕਰਵਾਈ ਜਾਵੇਗੀ ਅਤੇ ਬਾਅਦ ਵਿੱਚ ਜ਼ਿਲ੍ਹਾ ਪੱਧਰ ਦਾ ਸੁੰਦਰ ਦਸਤਾਰ/ਦੁਮਾਲਾ ਮੁਕਾਬਲਾ ਕਰਵਾਇਆ ਜਾਵੇਗਾ। ਅਜ ਦੀ ਇਸ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਅਤੇ ਗੁਰਮਤਿ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਮਾਨਯੋਗ ਪ੍ਰਧਾਨ ਸਾਹਿਬ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਜੀ ਦਾ ਧਨਵਾਦ ਕੀਤਾ ਗਿਆ।ਇਹਨਾਂ ਸਾਰੇ ਪ੍ਰੋਗਰਾਮਾ ਦਾ ਆਯੋਜਨ ਹਲਕਾ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਗਲਾ ਨੇ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਗੁਰਵਿੰਦਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਾਂ ਦੀ ਸਰਾਹਨਾ ਕੀਤੀ ਇਸ ਮੌਕੇ ਦੌਲਤ ਸਿੰਘ ਸਕੂਲ ਅਧਿਆਪਕ ਨਿਮਾਣਾ ਸਰਦਾਰ ਅਮਰਜੀਤ ਸਿੰਘ, ਸਤਿੰਦਰ ਸਿੰਘ ਅਤੇ ਸਕੂਲ ਸਟਾਫ ਹਾਜ਼ਰ ਸੀ।