ਪ੍ਰੈਸ ਨੋਟ
ਬਟਾਲਾ (ਅਖਿਲ ਮਲਹੋਤਰਾ)ਮਾਨਯੋਗ ਮਿਸ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵਿਜ਼ਨ/ਸੀ.ਜੇ.ਐਮ-ਕਮ-ਸੈਕਟਰੀ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮਿਸ. ਵਿਨੀਤ ਲੂਥਰਾ, ਸਿਵਲ ਜੱਜ (ਸੀਨੀਅਰ ਡਵਿਜ਼ਨ)-ਕਮ-ਉਪ ਮੰਡਲ ਜੁਡੀਸ਼ੀਅਲ ਮੈਜਿਸਟਰੇਟ ਜੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਪੰਕਜ ਕੁਮਾਰ ਪੈਨਲ ਐਡਵੋਕੇਟ, ਬਟਾਲਾ ਵੱਲੋਂ ਡਾ. ਰਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ I/c, ਮਾਤਾ ਸੁਲੱਖਣੀ ਜੀ, ਸਿਵਲ ਹਸਪਾਤਲ ਬਟਾਲਾ ਦੀ ਹਾਜ਼ਰੀ ਵਿੱਚ ਨਾਗਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ ਅਧੀਨ ਸਿਵਲ ਹਸਪਤਾਲ ਬਟਾਲਾ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਸ਼੍ਰੀਮਤੀ ਸੁਖਜੀਤ ਕੌਰ ਮੇਟਰਨ, ਸ਼੍ਰੀਮਤੀ ਪਰਮਜੀਤ ਕੌਰ ਕਾਹਲੋਂ ਨਰਸਿੰਗ ਸਿਸਟਰ, ਸ਼੍ਰੀਮਤੀ ਪਰਮਜੀਤ ਕੌਰ ਏ.ਐਨ.ਐਮ. ਅਤੇ ਸਮੂਹ ਏ.ਐਨ.ਐਮਜ਼, ਆਸ਼ਾ ਵਰਕਰਾਂ ਅਤੇ ਸਿਵਲ ਹਸਪਤਾਲ ਬਟਾਲਾ ਦੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸੈਮੀਨਾਰ ਵਿੱਚ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅੰਤਰਗਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ, ਯੋਜਨਾਵਾਂ ਅਤੇ ਹੋਰ ਮੁਹਿੰਮਾਂ ਜਿਸ ਵਿੱਚ " ਨਾਰਰਿਕਾਂ ਦੀ ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਪਹੁੰਚ ਮੁਹਿੰਮ " ਵੀ ਸ਼ਾਮਲ ਹਨ, ਖਾਸ ਕਰਕੇ ਨਾਗਰਿਕਾਂ ਦੇ ਫੌਜਦਾਰੀ, ਔਰਤਾਂ ਅਤੇ ਬੱਚਿਆਂ ਪ੍ਰਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।