ਪਲੇਸਮੈਂਟ ਕੈਂਪ ’ਚ 41 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਅਗਲਾ ਪਲੇਸਮੈਂਟ ਕੈਂਪ 2 ਦਸੰਬਰ ਨੂੰ
ਜਲੰਧਰ, 30 ਨਵੰਬਰ (ਹਰਪਰਵੇੇੇੇਸ਼਼਼ਸਿੰਘ)
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 41 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਬੈਂਕ ਆਫ ਬੜੋਦਾ ਤੇ ਏਅਰਟੈਲ ਬਰੋਡਬੈਂਡ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 68 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 41 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।
ਰਣਜੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਮੇਂ-ਸਮੇਂ ’ਤੇ ਪਲੇਸਮੈਂਟ ਕੈਂਪ ਲਾ ਕੇ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸੇ ਲੜੀ ਤਹਿਤ ਅਗਲਾ ਕੈਂਪ 2 ਦਸੰਬਰ, 2022 ਨੂੰ ਡੀ.ਬੀ.ਈ.ਈ. ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਐਲ.ਆਈ.ਸੀ. ਅਤੇ ਏਬੀਸੀ ਹੋਟਲਵੇਅਰ ਕੰਪਨੀਆਂ ਵੱਲੋਂ ਇੰਸ਼ੋਰੈਂਸ ਅਡਵਾਈਜ਼ਰ, ਅਕਾਊਂਟੈਂਟ ਅਤੇ ਹੈਲਪਰ ਦੀਆਂ ਅਸਾਮੀਆਂ ਲਈ ਉਮੀਦਵਾਰ ਲੜਕੇ-ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 18 ਤੋਂ 35 ਸਾਲ ਉਮਰ ਦੇ ਦੱਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।
ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।